ਅਮਰੀਕੀ ਰਾਜਦੂਤ ਰਿਚਰਡ ਰਾਹੁਲ ਵਰਮਾ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ

usaਅੰਮਿ੍ਤਸਰ, 23 ਨਵੰਬਰ (ਜਸਵੰਤ ਸਿੰਘ ਜੱਸ)-ਭਾਰਤ ‘ਚ ਅਮਰੀਕਾ ਦੇ ਰਾਜਦੂਤ ਰਿਚਰਡ ਰਾਹੁਲ ਵਰਮਾ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ | ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੀ ਯਾਤਰੀ ਪੁਸਤਕ ‘ਚ ਆਪਣੇ ਵਿਚਾਰ ਦਰਜ ਕਰਦਿਆਂ ਲਿਖਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੁਨੀਆਂ ਦਾ ਅਜਿਹਾ ਧਾਰਮਿਕ ਅਸਥਾਨ ਹੈ, ਜਿਸ ਦੇ ਵਾਰ-ਵਾਰ ਦਰਸ਼ਨ ਕਰਨ ਨੂੰ ਮਨ ਕਰਦਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੋ ਬਿਨਾਂ ਕਿਸੇ ਵਿਤਕਰੇ ਦੇ ਰੋਜ਼ਾਨਾ ਲੱਖਾਂ ਲੋਕਾਂ ਨੂੰ ਮੁਫਤ ਭੋਜਨ ਛਕਾਉਣ ਦੀ ਸੇਵਾ ਕੀਤੀ ਜਾਂਦੀ ਹੈ, ਉਸ ਦਾ ਕੋਈ ਮੁਕਾਬਲਾ ਨਹੀਂ ਹੈ | ਸ੍ਰੀ ਵਰਮਾ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਵੀ ਗਏ ਤੇ ਕੁਝ ਸਮਾਂ ਪ੍ਰਸ਼ਾਦੇ ਪਕਾਉਣ ਦੀ ਸੇਵਾ ਕਰਨ ਦੇ ਨਾਲ-ਨਾਲ ਆਪਣੇ ਪਰਿਵਾਰ ਨੂੰ ਲੰਗਰ ਤਿਆਰ ਕੀਤੇ ਜਾਣ ਤੇ ਵਰਤਾਏ ਜਾਣ ਬਾਰੇ ਜਾਣਕਾਰੀ ਦਿੱਤੀ | ਸ੍ਰੀ ਵਰਮਾ ਤੇ ਉਨ੍ਹਾਂ ਦੀ ਪਤਨੀ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਭਗਵੰਤ ਸਿੰਘ ਸਿਆਲਕਾ, ਬਾਵਾ ਸਿੰਘ ਗੁਮਾਨਪੁਰਾ ਤੇ ਸੂਚਨਾ ਕੇਂਦਰ ਦੇ ਅਧਿਕਾਰੀਆਂ ਗੁਰਬਚਨ ਸਿੰਘ, ਜਸਵਿੰਦਰ ਸਿੰਘ ਜੱਸੀ ਤੇ ਹਰਪ੍ਰੀਤ ਸਿੰਘ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ, ਸ੍ਰੀ ਹਰਿਮੰਦਰ ਸਾਹਿਬ ਦੀ ਸੁੰਦਰ ਤਸਵੀਰ, ਲੋਈ, ਸ਼ਾਲ ਤੇ ਧਾਰਮਿਕ ਪੁਸਤਕਾਂ ਦਾ ਸੈੱਟ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਰਤ ‘ਚ ਅਮਰੀਕੀ ਸਫਾਰਤਖਾਨੇ ਦੇ ਅਧਿਕਾਰੀਆਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਸੁਖਬੀਰ ਸਿੰਘ ਤੇ ਇਕਬਾਲ ਸਿੰਘ ਮੁਖੀ ਵੀ ਹਾਜ਼ਰ ਸਨ | ਬਾਅਦ ‘ਚ ਸ੍ਰੀ ਰਿਚਰਡ ਰਾਹੁਲ ਵਰਮਾ ਜੱਲਿ੍ਹਆਂਵਾਲਾ ਬਾਗ ਵਿਖੇ ਵੀ ਗਏ ਤੇ ਸ਼ਹੀਦੀ ਸਮਾਰਕ ‘ਤੇ ਫੁੱਲ ਮਾਲਾ ਭੇਟ ਕੀਤੀਆਂ[